ਡੇਰਾ ਬਿਆਸ ਮੁਖੀ ਇਲਾਜ ਲਈ ਸਿੰਗਾਪੁਰ ਰਵਾਨਾ




ਐੱਸ. ਏ. ਐੱਸ. ਨਗਰ, 10 ਫਰਵਰੀ (ਕੇ. ਐੱਸ. ਰਾਣਾ)-ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ, ਜੋ ਕਿ ਬੀਤੇ ਕੱਲ੍ਹ ਪੇਟ ਦਰਦ ਦੀ ਸ਼ਿਕਾਇਤ ਕਾਰਨ ਇਥੋਂ ਦੇ ਫੋਰਟਿਸ ਹਸਪਤਾਲ ਵਿਖੇ ਦਾਖਲ ਕਰਵਾਏ ਗਏ ਸਨ, ਨੂੰ ਅੱਜ ਇਥੋਂ ਦੇ ਮਾਹਿਰ ਡਾਕਟਰਾਂ ਦੀ ਵਿਸ਼ੇਸ਼ ਰਾਇ ਤੋਂ ਬਾਅਦ ਸਿੰਗਾਪੁਰ ਵਿਖੇ ਇਲਾਜ਼ ਕਰਾਉਣ ਦਾ ਫ਼ੈਸਲਾ ਕਰਨ ਉਪਰੰਤ ਉਨ੍ਹਾਂ ਨੂੰ ਬਾਅਦ ਦੁਪਹਿਰ ਸਿੰਗਾਪੁਰ ਰਵਾਨਾ ਕੀਤਾ ਗਿਆ | ਭਰੋਸੇਯੋਗ ਸੂਤਰਾਂ ਅਨੁਸਾਰ ਬਾਬਾ ਗੁਰਿੰਦਰ ਸਿੰਘ ਵੱਲੋਂ ਕੀਤੇ ਜਾਣ ਵਾਲੇ ਸਾਰੇ ਸਤਿਸੰਗ ਤੇ ਹੋਰ ਰੁਝੇਂਵਿਆਂ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ | ਇਸ ਗੱਲ ਦੀ ਭਿਣਕ ਪੈਣ 'ਤੇ ਫੋਰਟਿਸ ਹਸਪਤਾਲ ਦੇ ਬਾਹਰ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਸ਼ਰਧਾਲੂ ਇਕੱਤਰ ਹੋ ਗਏ ਤੇ ਉਨ੍ਹਾਂ ਦੀ ਲੰਮੀ ਉਮਰ ਤੇ ਸਿਹਤਯਾਬੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰ ਰਹੇ ਸਨ | ਬੇਸ਼ੱਕ ਇਸ ਸਬੰਧ ਵਿਚ ਫੋਰਟਿਸ ਦੇ ਕਿਸੇ ਅਧਿਕਾਰੀ ਜਾਂ ਡੇਰੇ ਦੇ ਕਿਸੇ ਵੀ ਨੁਮਾਇੰਦੇ ਨੇ ਪੱਤਰਕਾਰਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਤੇ ਫੋਟੋਗ੍ਰਾਫਰਾਂ ਨੂੰ ਵੀ ਤਸਵੀਰ ਨਹੀਂ ਖਿੱਚਣ ਦਿੱਤੀ ਗਈ |

Comments